ਗੁਰਵਰਿਆਮ ਸਿੰਘ ਵਲਟੋਹਾ ਦੀ ਪਤਨੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਗੁਰਵਰਿਆਮ ਸਿੰਘ ਰਾਜਨੀਤਿਕ ਕੰਮਾਂ ’ਚ ਵਧ ਚੜ੍ਹ ਕੇ ਕੰਮ ਕਰਨ ਵਿਚ ਦਿਲਚਸਪੀ ਰੱਖਦੇ ਹਨ। ਕਿਉਂਕਿ ਇਹ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਆ ਰਹੇ ਹਨ।
Publish Date: Wed, 21 Jan 2026 05:56 PM (IST)
Updated Date: Thu, 22 Jan 2026 04:04 AM (IST)
ਕਾਰਜ ਸਿੰਘ ਬਿੱਟੂ,•ਪੰਜਾਬੀ ਜਾਗਰਣ, ਸੁਰਸਿੰਘ : ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਰਿਆਮ ਸਿੰਘ ਵਲਟੋਹਾ ਦੀ ਪਤਨੀ ਸਵਰਨਜੀਤ ਕੌਰ ਦੀ ਮੌਤ ’ਤੇ ‘ਆਪ’ ਆਗੂ ਸੁਖਦੇਵ ਸਿੰਘ ਢਿੱਲੋਂ ਸੁਰਸਿੰਘ ਨੇ ਦੁੱਖ੍ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਵਰਨਜੀਤ ਕੌਰ ਦੀ ਹੋਈ ਮੌਤ ਨਾਲ ਗੁਰਵਰਿਆਮ ਸਿੰਘ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦੱਸਿਆ ਕਿ ਗੁਰਵਰਿਆਮ ਸਿੰਘ ਰਾਜਨੀਤਿਕ ਕੰਮਾਂ ’ਚ ਵਧ ਚੜ੍ਹ ਕੇ ਕੰਮ ਕਰਨ ਵਿਚ ਦਿਲਚਸਪੀ ਰੱਖਦੇ ਹਨ। ਕਿਉਂਕਿ ਇਹ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਆ ਰਹੇ ਹਨ। ਇਨ੍ਹਾਂ ਦੇ ਪਿਤਾ ਜਗਤਾਰ ਸਿੰਘ ਵਲਟੋਹਾ ਉਸ ਵਕਤ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਮੋਹਨ ਸਿੰਘ ਤੁੜ ਦੀ ਸੱਜੀ ਬਾਂਹ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਵਰਨਜੀਤ ਕੌਰ ਬਹੁਤ ਚੰਗੇ ਸੁਭਾਅ ਦੇ ਮਾਲਕ ਸਨ ਅਤੇ ਗੁਰੂ ਘਰ ਦੇ ਸੇਵਕ ਸਨ। ਪਰਮਾਤਮਾ ਦੇ ਚਰਨਾਂ ’ਚ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਸਵ. ਸਵਰਨਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।