ਪੰਜਾਬ ਦੀ ਸਿਆਸਤ ਗਰਮਾਈ: ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕੀਤੀ CM ਦੇ ਅਲਕੋਹਲ ਟੈਸਟ ਦੀ ਮੰਗ
ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੁਰੂ ਘਰ ਜਾਣ ਤੋਂ ਪਹਿਲਾਂ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਹੈ।
Publish Date: Thu, 07 May 2026 12:21 PM (IST)
Updated Date: Thu, 07 May 2026 12:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ। ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੁਰੂ ਘਰ ਜਾਣ ਤੋਂ ਪਹਿਲਾਂ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਹੈ।
ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਅਕਸਰ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸ਼ਰਾਬ ਪੀ ਕੇ ਪ੍ਰੋਗਰਾਮਾਂ ’ਤੇ ਜਾਣ ਦੇ ਦੋਸ਼ ਲੱਗਦੇ ਰਹਿੰਦੇ ਹਨ। ਹੁਣ ਉਹ ਗੁਰੂ ਘਰਾਂ ਵਿਚ ਨਤਮਸਤਕ ਹੋਣ ਲਈ ਸ਼ੁਕਰਾਨਾ ਯਾਤਰਾ ’ਤੇ ਨਿਕਲੇ ਹਨ। ਜਿਸ ਤਹਿਤ ਉਹ ਤਰਨਤਾਰਨ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵੀ ਪਹੁੰਚ ਰਹੇ ਹਨ।
ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਇਸ ਤੋਂ ਪਹਿਲਾਂ ਸੀਐੱਮ ਦਾ ਅਲਕੋਹਲ ਟੈਸਟ ਕਰਵਾਇਆ ਜਾਵੇ ਤਾਂ ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ। ਦੱਸ ਦਈਏ ਕਿ ਮੁੱਖ ਮੰਤਰੀ ਦੁਪਹਿਰ ਦੋ ਵਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤਰਨਤਾਰਨ ਪਹੁੰਚ ਰਹੇ ਹਨ ਅਤੇ ਇਥੇ ਉਹ ਇਕ ਨੁੱਕੜ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ।