ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਦਿੱਤਾ ਡੀਸੀ ਦਫ਼ਤਰ ਅੱਗੇ ਧਰਨਾ
ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਦੀ ਥਾਂ ਵਿਰੋਧੀ ਧਿਰ ਨੂੰ ਦਬਾਅ ਰਹੀ ਮੋਦੀ ਸਰਕਾਰ : ਸੂਰਜ ਠਾਕੁਰ ਕਿਹਾ, ਮੁੱਖ ਚੋਣ ਕਮਿਸ਼ਨਰ ਨੇ ਅਹੁਦੇ ਦੀ ਗਲਤ ਵਰਤੋਂ ਕਰ ਕੇ ਲੋਕਤੰਤਰ ਨਾਲ ਕੀਤਾ ਖਿਲਵਾੜ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਚੋਣ ਪ੍ਰਕਿਰਿਆ ਦੌਰਾਨ ‘ਵੋਟ ਚੋਰੀ’ ਕਰਵਾਉਣ ਲਈ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਉੱਪਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਭੂਮਿਕਾ ਨਿਭਾਉਣ ਦੇ ਕਥਿਤ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਵੀ ਸਾੜਿਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਕਰਨਬੀਰ ਸਿੰਘ ਬੁਰਜ, ਸੰਗਰਾਮ ਸਿੰਘ ਸਿੱਕੀ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸੂਰਜ ਠਾਕੁਰ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵੋਟ ਚੋਰੀ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਸ਼ਰੇਆਮ ਲੋਕਤੰਤਰ ਨਾਲ ਖਿਲਵਾੜ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ, ਜਿਸ ਸਬੰਧੀ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਜ਼ੋਰਦਾਰ ਤਰੀਕੇ ਨਾਲ ਇਹ ਮਾਮਲਾ ਉਠਾਇਆ ਗਿਆ ਅਤੇ ਹੁਣ ਜੋ ਖ਼ੁਲਾਸਾ ਹੋਇਆ ਹੈ। ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਲਗਾਤਾਰ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰ ਕੇ ਲੋਕਤੰਤਰ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ’ਤੇ ਇਕ ਮੈਮੋਰੰਡਮ ਵੀ ਸੌਂਪਿਆ ਗਿਆ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਸੂਰਜ ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ’ਚ ਨਸ਼ਿਆਂ, ਕਾਨੂੰਨ-ਵਿਵਸਥਾ, ਬੇਰੁਜ਼ਗਾਰੀ, ਕਿਸਾਨਾਂ ਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਤੋਂ ਝਾੜੂ ਸਰਕਾਰ ਲਗਾਤਾਰ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਇਤਿਹਾਸ ਕਾਇਮ ਕਰਨਗੇ। ਬਾਕਸ ਇਨ੍ਹਾਂ ਸ਼ਖਸੀਅਤਾਂ ਨੇ ਕੀਤੀ ਧਰਨੇ ’ਚ ਸ਼ਮੂਲੀਅਤ ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਗੁਰਮੁੱਖ ਸਿੰਘ ਬਲਾਕ ਪ੍ਰਧਾਨ ਭਿੱਖੀਵਿੰਡ, ਦਵਿੰਦਰ ਸਿੰਘ ਬਲਾਕ ਪ੍ਰਧਾਨ ਵਲਟੋਹਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕਾਹਲਵਾਂ, ਬਲਾਕ ਪ੍ਰਧਾਨ ਨਵਰੀਤ ਸਿੰਘ ਜੱਲੇਵਾਲ, ਬਲਾਕ ਪ੍ਰਧਾਨ ਨੌਨਿਹਾਲ ਸਿੰਘ, ਅੰਮ੍ਰਿਤਪਾਲ ਸਿੰਘ, ਨਗਿੰਦਰ ਕੁਮਾਰ, ਰੁਪਿੰਦਰ ਸਿੰਘ, ਹੀਰਾ ਸਿੰਘ ਮੱਲ੍ਹੀ, ਅੰਗਰੇਜ ਸਿੰਘ ਖੱਬੇ ਏਬੀਟੀਸੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਹਰਮਨਜੀਤ ਸਿੰਘ ਪਲਾਸੌਰ, ਇੰਦਰਬੀਰ ਸਿੰਘ ਪਹੂਵਿੰਡ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ, ਚੇਅਰਮੈਨ ਰਮਨ ਕੁਮਾਰ ਝਬਾਲ, ਪ੍ਰਗਟ ਸਿੰਘ ਸਰਪੰਚ, ਜਗਜੀਤ ਸਿੰਘ, ਰਜਵੰਤ ਸਿੰਘ, ਸੁਖਵਿੰਦਰ ਸਿੰਘ, ਬਲਬੀਰ ਸਿੰਘ, ਨਿਸ਼ਾਨ ਸਿੰਘ, ਗੁਰਪਾਲ ਸਿੰਘ ਜਗਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਰਾਜ ਬਹਾਦਰ ਸਿੰਘ ਵਰਨਾਲਾ, ਸੁਖਵਿੰਦਰ ਸਿੰਘ ਵਰਨਾਲਾ, ਗੁਰਅਵਤਾਰ ਸਿੰਘ ਵਰਨਾਲਾ, ਗੁਰਵਿੰਦਰ ਸਿੰਘ ਲੱਧੂ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਸਰਪੰਚ ਮਨਜੀਤ ਸਿੰਘ ਮਰਹਾਣਾ, ਸਰਪੰਚ ਬਲਜਿੰਦਰ ਸਿੰਘ ਬਨਵਾਲੀਪੁਰ, ਸਰਪੰਚ ਕੰਵਲਜੀਤ ਸਿੰਘ ਵਰਾਣਾ, ਸਰਪੰਚ ਬਲਰਾਜ ਸਿੰਘ ਭੱਗੂਪੁਰ, ਮਨਦੀਪ ਸਿੰਘ ਮੱਤਾ, ਸੁਖਵਿੰਦਰ ਸਿੰਘ ਸੰਗਵਾਂ, ਸਤਪਾਲ ਸਿੰਘ ਸ਼ੇਰੋਂ, ਰੁਸਤਮ ਸ਼ੇਰੋਂ, ਗੁਰਭੇਜ ਸਿੰਘ ਨੌਸ਼ਹਿਰਾ, ਸੁਰਜੀਤ ਸਿੰਘ ਨੌਸ਼ਹਿਰਾ, ਰਸ਼ਪਾਲ ਸਿੰਘ ਐੱਸਡੀਓ, ਸਰਪੰਚ ਰਣਬੀਰ ਸਿੰਘ ਭੋਲਾ, ਸਰਪੰਚ ਬਲਬੀਰ ਸਿੰਘ ਠੱਠਾ, ਜਗਜੀਤ ਸਿੰਘ ਠੱਠੀਆਂ ਖੁਰਦ, ਗੁਰਪਿੰਦਰ ਸਿੰਘ ਮੰਡਲ ਪ੍ਰਧਾਨ, ਅਮਰਜੀਤ ਸਿੰਘ ਮੰਡਲ ਪ੍ਰਧਾਨ, ਹਰਜਿੰਦਰ ਸਿੰਘ ਚੰਬਲ, ਕੁਲਦੀਪ ਗੰਡੀਵਿੰਡ, ਸਰਪੰਚ ਹਾਕਮ ਸਿੰਘ, ਸਰਪੰਚ ਪ੍ਰਗਟ ਸਿੰਘ ਸਖੀਰਾ, ਸਰਪੰਚ ਰਣਜੀਤ ਸਿੰਘ ਢੋਟੀਆਂ, ਲਖਬੀਰ ਸਿੰਘ, ਸੁਰਜੀਤ ਸਿੰਘ ਪੱਟੀ, ਸੁਖਦੇਵ ਸਿੰਘ ਸਖੀਰਾ, ਪ੍ਰਿਤਪਾਲ ਸਿੰਘ ਡਿਆਲ, ਇੰਦਰਜੀਤ ਸਿੰਘ ਢੋਟੀਆਂ, ਕੁਲਦੀਪ ਸਿੰਘ ਢੋਟੀਆਂ, ਸਰਪੰਚ ਨਰਿੰਦਰ ਸਿੰਘ ਕਲੇਰ, ਦਵਿੰਦਰ ਸਿੰਘ ਜੰਡੋਕੇ, ਸਰਪੰਚ ਕੁਲਵੰਤ ਸਿੰਘ ਠੱਠੀਆਂ, ਸਕੱਤਰ ਸਿੰਘ, ਗੁਰਦੇਵ ਸਿੰਘ, ਭੋਲਾ ਸਿੰਘ ਗੋਰਾ ਜੌੜਾ, ਪੰਜਾਬ ਸਿੰਘ ਆਸਲ, ਅੰਮ੍ਰਿਤਬੀਰ ਸਿੰਘ ਆਸਲ, ਜਗਜੀਤ ਸਿੰਘ ਕਲੰਜਰ, ਬਲਜੀਤ ਸਿੰਘ ਚੂੰਗ, ਗੁਰਬਖਸ਼ ਸਿੰਘ, ਸ਼ਮਸ਼ੇਰ ਸਿੰਘ ਬਹਾਦਰ ਨਗਰ, ਤੇਜਵਿੰਦਰ ਸਿੰਘ ਅਮਰਕੋਟ, ਗੋਰਾ ਅਮਰਕੋਟ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ ਵਲਟੋਹਾ, ਜਗਜੀਤ ਸਿੰਘ, ਰਾਜਵੀਰ ਸਿੰਘ ਰਾਜਾ, ਸਾਰਜ ਸਿੰਘ ਧੁੰਨ, ਯਾਦਵਿੰਦਰ ਸਿੰਘ ਭਿੱਖੀਵਿੰਡ, ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਪ੍ਰਗਟ ਸਿੰਘ ਜਨਰਲ ਸੈਕਟਰੀ, ਰਜਿੰਦਰ ਭੰਡਾਰੀ, ਡਿੰਪੀ ਮਹੰਤ, ਜਸਪਾਲ ਸਿੰਘ ਪਾਲਾ, ਸੁਮਿਤ ਸਿੰਧੀ, ਗਗਨ ਮਹਿਤਾ, ਅਮਰੀਕ ਸਿੰਘ, ਸ਼ਕਤੀ ਸ਼ਰਮਾ, ਅਵਤਾਰ ਸਿੰਘ ਤਨੇਜਾ, ਗੁਰਪ੍ਰੀਤ ਸਿੰਘ ਮੰਗਾ ਜੋਧਪੁਰ, ਪ੍ਰਦੀਪ ਕੁਮਾਰ ਲਿਟਲ, ਸੁਖਜੀਤ ਸਿੰਘ, ਅਮਨ ਭਾਰਦਵਾਜ, ਮਿੰਟੂ ਮੁਰਾਦਪੁਰ, ਵਰਿੰਦਰ ਸਿੰਘ ਮੁਰਾਦਪੁਰ, ਨਵਦੀਪ ਹਰਨੇਜਾ, ਅੰਮ੍ਰਿਤ ਜੋਧਪੁਰ, ਸੁਖਦੇਵ ਸਿੰਘ ਜੋਧਪੁਰ, ਮੰਨੂ ਜੋਧਪੁਰ, ਨਾਨਕ ਸਿੰਘ ਜੋਧਪੁਰ, ਕਲਰਕ ਯੂਨੀਅਨ ਦੇ ਪ੍ਰਧਾਨ ਪਵਨ ਕੰਗ, ਮਲਕੀਤ ਸਿੰਘ ਮੀਤਾ, ਸ਼ੇਰਾ ਮੰਨਣ, ਸੁਖਚੈਨ ਸਿੰਘ ਮੰਨਣ, ਸਹਿਜਪਾਲ ਸਿੰਘ ਮੰਨਣ, ਬਿਕਰਮਜੀਤ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ, ਸਾਬ ਸਿੰਘ ਪਲਾਸੌਰ, ਸੁਰਿੰਦਰਪਾਲ ਸਿੰਘ ਜਗਤਪੁਰਾ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਆਖ਼ੀਰ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਧਰਨੇ ਵਿਚ ਪਹੁੰਚੀ ਸਮੁੱਚੀ ਲੀਡਰਸ਼ਿਪ, ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।