ਗੁਰਦੁਆਰਾ ਤਪ ਅਸਥਾਨ ਪਿੰਡ ਪੂਹਲਾ ’ਚ ਵਿਸ਼ਾਲ ਦੀਵਾਨ ਹਾਲ ਦਾ ਨਿਰਮਾਣ
ਲੈਂਟਰ ਪਾਉਣ ਮੌਕੇ ਵੱਡੀ ਗਿਣਤੀ ’ਚ ਸੰਤ ਮਹਾਂਪੁਰਸ਼ ਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।
Publish Date: Mon, 04 May 2026 05:15 PM (IST)
Updated Date: Tue, 05 May 2026 04:05 AM (IST)

ਸਰਬਜੀਤ ਸਿੰਘ ਛੀਨਾ•,ਪੰਜਾਬੀ ਜਾਗਰਣ, ਖਾਲੜਾ : ਗੁਰਦੁਆਰਾ ਤਪ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਸਾਹਿਬ ਵਿਖੇ ਬਣ ਰਹੇ ਵਿਸ਼ਾਲ ਦੀਵਾਨ ਹਾਲ ਦੇ ਨਿਰਮਾਣ ਕਾਰਜ ਤਹਿਤ ਬੀਤੇ ਦਿਨੀਂ ਲੈਂਟਰ ਪਾਇਆ ਗਿਆ। ਇਹ ਨਿਰਮਾਣ ਕਾਰਜ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਾਤਾ ਕੌਲਾਂ ਭਲਾਈ ਕੇਂਦਰ ਅੰਮ੍ਰਿਤਸਰ ਦੇ ਬਾਨੀ ਭਾਈ ਗੁਰਇਕਬਾਲ ਸਿੰਘ, ਗੁਰਦੁਆਰਾ ਲੋਕਲ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ। ਲੈਂਟਰ ਪਾਉਣ ਮੌਕੇ ਵੱਡੀ ਗਿਣਤੀ ’ਚ ਸੰਤ ਮਹਾਂਪੁਰਸ਼ ਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਇਹ ਵਿਸ਼ਾਲ ਦੀਵਾਨ ਹਾਲ ਬਾਬਾ ਜੀ ਦੇ ਜੋੜ ਮੇਲੇ ਤੇ ਚੁਪਹਿਰਾ ਜਪ-ਤਪ ਸਮਾਗਮ ਦੌਰਾਨ ਪਹੁੰਚਣ ਵਾਲੀਆਂ ਸੰਗਤਾਂ ਲਈ ਬਹੁਤ ਲਾਭਦਾਇਕ ਸਾਬਿਤ ਹੋਵੇਗਾ, ਜਿੱਥੇ ਸੰਗਤ ਬੈਠ ਕੇ ਗੁਰਬਾਣੀ ਦਾ ਆਨੰਦ ਮਾਣ ਸਕੇਗੀ। ਉਨ੍ਹਾਂ ਇਸ ਮੌਕੇ ਪਹੁੰਚੇ ਸੰਤ ਮਹਾਪੁਰਸ਼ਾਂ ਦਾ ਨਿੱਘਾ ਸਵਾਗਤ ਕੀਤਾ ਤੇ ਦੀਵਾਨ ਹਾਲ ਦੀ ਸੇਵਾ ’ਚ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਸੇਵਾ ਨਿਭਾਈ। ਇਸ ਮੌਕੇ ਪਹੁੰਚੀਆਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਾਏ ਗਏ। ਇਸ ਮੌਕੇ ਬਾਬਾ ਜਸਵੰਤ ਸਿੰਘ ਭੂਰਾ ਕੋਹਨਾਂ ਵਾਲੇ, ਬਾਬਾ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਹਰਜਿੰਦਰ ਸਿੰਘ, ਭਾਈ ਸੁਖਦੀਪ ਸਿੰਘ ਸੋਹਲ, ਰਿਸੀਵਰ ਜਸਪਾਲ ਸਿੰਘ, ਮੈਨੇਜਰ ਦਿਲਬਾਗ ਸਿੰਘ, ਮੈਨੇਜਰ ਜਗੀਰ ਸਿੰਘ, ਗ੍ਰੰਥੀ ਸਿੰਘ ਬਲਰਾਜ ਸਿੰਘ, ਡਾ. ਗੁਰਮੇਜ਼ ਸਿੰਘ ਅਤੇ ਮਨਦੀਪ ਸਿੰਘ ਸਮੇਤ ਹੋਰ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ। ਕੈਪਸ਼ਨ - ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੱਲੋਂ ਜ਼ਾਇਜਾ ਲੈਂਦੇ ਹੋਏ।