ਪਿੰਡ ਚੁਤਾਲਾ ਵਿਚ ਕਾਰਪੋਰੇਟ ਪੱਖੀ ਨਿੱਜੀ ਖੇਤੀ ਖਰੜੇ ਦੀਆਂ ਕਾਪੀਆਂ ਫੂਕੀਆਂ
ਪਿੰਡ ਚੁਤਾਲਾ ਵਿਚ ਕਾਰਪੋਰੇਟ ਪੱਖੀ ਨਿੱਜੀ ਖੇਤੀ ਖਰੜੇ ਦੀਆਂ ਕਾਪੀਆਂ ਫੂਕੀਆਂ
Publish Date: Wed, 15 Jan 2025 05:30 PM (IST)
Updated Date: Wed, 15 Jan 2025 05:33 PM (IST)
ਪਿੰਡ ਚੁਤਾਲਾ ਵਿਚ ਕਾਰਪੋਰੇਟ ਪੱਖੀ ਨਿੱਜੀ ਖੇਤੀ ਖਰੜੇ ਦੀਆਂ ਕਾਪੀਆਂ ਫੂਕੀਆਂ
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪਿੰਡ ਇਕਾਈ ਚਤਾਲਾ ਦੀ ਮੀਟਿੰਗ ਅਨੋਖ ਸਿੰਘ ਅਤੇ ਬੀਬੀ ਹਰਜੀਤ ਕੌਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਮੀਟਿੰਗ ਹੋਈ। ਉਪਰੰਤ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਬੱਚਿਆਂ ਨੇ ਲੋਹੜੀ ਵਾਲੇ ਦਿਨ ਪਿੰਡ ਦੀ ਸੱਥ ਵਿਚ ਭੁੱਗਾ ਬਾਲ ਕੇ ਨਵੇਂ ਖੇਤੀ ਖਰੜੇ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਕੋਰ ਕਮੇਟੀ ਮੈਂਬਰ ਸਵਿੰਦਰ ਸਿੰਘ ਚਤਾਲਾ ਨੇ ਕਹਾ ਕੇਂਦਰ ਸਰਕਾਰ ਬੜੀ ਤੇਜ਼ੀ ਨਾਲ ਖੇਤੀ ਮੰਡੀ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਰਹੀ ਹੈ। ਕੇਂਦਰ ਵੱਲੋਂ ਕਾਰਪੋਰੇਟ ਪੱਖੀ ਨਿੱਜੀ ਮੰਡੀ ਕਰਨ ਖੇਤੀ ਖਰੜਾ ਸਾਰੇ ਸੂਬਿਆਂ ਨੂੰ ਭੇਜ ਦਿੱਤਾ ਗਿਆ ਹੈ। ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਦਬਾਅ ਹੇਠ ਇਸ ਖਰੜੇ ਨੂੰ ਰੱਦ ਕਰ ਦਿੱਤਾ ਹੈ।
ਚੁਤਾਲਾ ਨੇ ਕਿਹਾ ਕਿ ਜੇਕਰ ਖੇਤੀ ਮੰਡੀ ਟੁੱਟਦੀ ਹੈ ਤਾਂ ਫਿਰ ਪ੍ਰਾਈਵੇਟ ਪਲੇਅਰ ਕਿਸਾਨਾਂ ਦੀਆਂ ਜਿਨਸਾਂ ਕੌਡੀਆਂ ਦੇ ਭਾਅ ਖ਼ਰੀਦ ਕਰਨਗੇ ਅਤੇ ਮੰਡੀ ਵਿਚ ਕੰਮ ਕਰਨ ਵਾਲੇ ਲੱਖਾਂ ਮਜ਼ਦੂਰ ਵੀ ਵਿਹਲੇ ਹੋ ਜਾਣਗੇ। ਦੇਸ਼ ਦਾ ਅਰਥਚਾਰਾ ਖੇਤੀ ਤੇ ਨਿਰਭਰ ਕਰਦਾ ਹੈ। 70 ਫ਼ੀਸਦੀ ਲੋਕ ਖੇਤੀ ਕਿੱਤੇ ਨਾਲ ਜੁੜੇ ਹਨ, ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਆਗੂ ਨੇ ਕਿਹਾ ਦੋਵੇਂ ਮੋਰਚਿਆਂ ਦੇ ਫ਼ੈਸਲੇ ਮੁਤਾਬਿਕ 26 ਜਨਵਰੀ ਨੂੰ ਸਾਰੇ ਦੇਸ਼ ਵਿਚ ਪਿੰਡਾਂ ਵਿੱਚੋਂ ਟਰੈਕਟਰ ਕੱਢ ਕੇ ਸੜਕਾਂ ’ਤੇ ਖੜ੍ਹੇ ਕਰ ਦਿੱਤੇ ਜਾਣਗੇ। ਇਸ ਮੌਕੇ ਤਰਸੇਮ ਸਿੰਘ, ਸਤਨਾਮ ਸਿੰਘ, ਸਕੱਤਰ ਸਿੰਘ ਨੰਬਰਦਾਰ, ਨਰਿੰਦਰ ਸਿੰਘ, ਰਸ਼ਪਾਲ ਸਿੰਘ ਫੌਜੀ, ਜਸਵਿੰਦਰ ਸਿੰਘ ਫੌਜੀ, ਸੁਖਚੈਨ ਸਿੰਘ, ਦਵਿੰਦਰ ਸਿੰਘ, ਬੀਬੀ ਸੁਖਵਿੰਦਰ ਕੌਰ, ਦਵਿੰਦਰ ਕੌਰ, ਜਸਪ੍ਰੀਤ ਕੌਰ, ਸ਼ਿੰਦੀ ਕੌਰ, ਮਹਿੰਦਰਜੀਤ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਸਰਜੀਤ ਕੌਰ, ਚਿੰਤ ਕੌਰ, ਗੁਰਪ੍ਰੀਤ ਕੌਰ, ਦਿਲਬਾਗ ਸਿੰਘ, ਨੱਥਾ ਸਿੰਘ, ਸਰਵਣ ਸਿੰਘ, ਗੁਰਦੇਵ ਸਿੰਘ, ਜਰਨੈਲ ਸਿੰਘ, ਬੀਰਾ ਸਿੰਘ, ਮਹਿੰਦਰ ਸਿੰਘ ਫੌਜੀ ਆਦਿ ਆਗੂ ਹਾਜ਼ਰ ਸਨ।