ਮੱਖਣ ਮਨੋਜ, ਝਬਾਲ : ਅੱਡਾ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਨੇ ਕੋਵਿਡ ਮਹਾਂਮਾਰੀ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਮੁਫਤ ਕਣਕ ਲਾਭਪਾਤਰੀਆਂ ਨੂੰ ਵੰਡੀ ਅਤੇ ਇਸ ਦੇ ਨਾਲ ਹੀ ਸੀਨੀਅਰ ਮੈਡੀਕਲ ਅਫਸਰ ਝਬਾਲ ਡਾ. ਅੰਮਿ੍ਤਪਾਲ ਸਿੰਘ ਨਿੱਬਰ ਅਤੇ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ ਦੀ ਅਗਵਾਈ 'ਚ ਅੱਡਾ ਵਾਸੀਆਂ ਨੂੰ ਕੋਵਿਡ ਵੈਕਸੀਨ ਲਗਵਾਈ ਗਈ, ਜਿਸ ਦਾ ਲਾਭ ਕਰੀਬ 150 ਲੋਕਾਂ ਨੇ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਮੋਨੂੰ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਸਹੂਲਤ ਦਿੱਤੀ ਜਾਂਦੀ ਹੈ, ਉਹ ਪੰਚਾਇਤ ਦਾ ਪਹਿਲਾ ਫਰਜ਼ ਹੈ ਕਿ ਹਰ ਇਕ ਲਾਭਪਾਤਰੀ ਤਕ ਪਹੁੰਚਾਈ ਜਾਵੇ, ਤਾਂ ਜੋ ਕੋਈ ਵੀ ਲਾਭਪਾਤਰੀ ਸਹੂਲਤਾਂ ਤੋਂ ਵਾਂਝੇ ਨਾ ਰਹੇ। ਇਸ ਮੌਕੇ ਡਾ. ਰਾਮ ਰਛਪਾਲ ਧਵਨ, ਡਾ. ਸੂਰਜਪਾਲ ਸਿੰਘ, ਬਲਾਕ ਐਜੂਕੇਟਰ ਹਰਦੀਪ ਸਿੰਘ, ਗਗਨਦੀਪ ਕੌਰ, ਮਨਪ੍ਰਰੀਤ ਕੌਰ, ਦਵਿੰਦਰ ਕੌਰ, ਸੁਰਿੰਦਰ ਕੌਰ, ਸਾਬਕਾ ਸਰਪੰਚ ਗੁਰਦੀਪ ਸਿੰਘ ਝਬਾਲ, ਵੀਰ ਸਿੰਘ ਝਬਾਲ ਅਤੇ ਵੱਡੀ ਗਿਣਤੀ ਵਿਚ ਅੱਡਾ ਝਬਾਲ ਤੇ ਪਿੰਡ ਝਬਾਲ ਦੇ ਵਾਸੀ ਹਾਜ਼ਰ ਸਨ।