ਜਸਪਾਲ ਸਿੰਘ ਜੱਸੀ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 328 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਦੇ ਮੈਡੀਕਲ ਕਾਲਜ ਦੀ ਲੈਬ ਵਿਚ 27 ਜੁਲਾਈ ਨੂੰ ਭੇਜੇ ਗਏ 524 ਸੈਂਪਲਾਂ ਵਿਚੋਂ 2 ਦੀ ਰਿਪੋਰਟ ਪਾਜ਼ੇਵਿ ਅਤੇ 522 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜਦੋਂਕਿ ਕੋਰੋਨਾ ਜਾਂਚ ਲੀ 893 ਸੈਂਪਲ ਅੱਜ ਹੋਰ ਲਏ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 7972 ਵਿਅਕਤੀ ਹੁਣ ਤਕ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਜਿਨਾਂ੍ਹ ਵਿਚੋਂ 7591 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਜਦੋਂਕਿ ਜ਼ਿਲ੍ਹੇ ਵਿਚ ਵੱਖ ਵੱਖ ਵਿਧੀਆਂ ਰਾਂਹੀ 3 ਲੱਖ 13 ਹਜਾਰ 17 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗੀ ਹੈ। ਜਿਨਾਂ੍ਹ ਵਿਚੋਂ 3 ਲੱਖ 4 ਹਜਾਰ 847 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 565 ਦੀ ਰਿਪੋਰਟ ਆਉਣੀ ਬਾਕੀ ਹੈ। ਸਰਗਰ ਮਰੀਜਾਂ ਦੀ ਗਿਣਤੀ 8 ਰਹਿ ਗਈ ਹੈ, ਜਿੰਨਾਂ ਵਿਚੋਂ 3 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨਾਂ੍ਹ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਅੱਜ 56 ਥਾਵਾਂ 'ਤੇ ਵੈਕਸੀਨੇਸ਼ਨ ਦੇ ਸ਼ੈਸਨ ਲਗਾਏ ਗਏ। ਇਨਾਂ੍ਹ ਕੈਂਪਾਂ ਦੌਰਾਨ 7547 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਉਨਾਂ੍ਹ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਦੇ ਲੋਕਾਂ ਨੂੰ 2 ਲੱਖ 67 ਹਜਾਰ 788 ਡੋਜ਼ ਕੋਵਿਡ-19 ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਹੋਰਨਾਂ ਥਾਵਾਂ 'ਤੇ ਵੀ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣਗੇ। ਉਨਾਂ੍ਹ ਦੱਸਿਆ ਕਿ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ 'ਤੇ ਚਲਾਈ ਜਾਵੇਗੀ। ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।