ਜਸਪਾਲ ਸਿੰਘ ਜੱਸੀ, ਤਰਨਤਾਰਨ : ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤਕ 5 ਲੱਖ 77 ਹਜਾਰ 625 ਲਾਭਪਾਤਰੀਆਂ ਨੂੰ 7 ਲੱਖ 43 ਹਜਾਰ 337 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਬਣਾਏ ਗਏ ਵੱਖ-ਵੱਖ ਕੇਂਦਰਾਂ 'ਤੇ 4422 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 1357 ਸੈਂਪਲ ਹੋਰ ਲਏ ਗਏ ਹਨ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੀਤੇ ਗਏ 530 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਵਿਖੇ ਲੈਬ ਵਿਚ 17 ਅਕਤੂਬਰ ਨੂੰ ਭੇਜੇ ਗਏ 358 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 8038 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 7655 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤਕ 4 ਲੱਖ 11 ਹਜਾਰ 536 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3 ਲੱਖ 99 ਹਜਾਰ 14 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 358 ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਹੋ ਕੇ 3 ਰਹਿ ਗਈ ਹੈ, ਜਿਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਮਾਰੀ 'ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।