ਜਸਪਾਲ ਸਿੰਘ ਜੱਸੀ, ਤਰਨਤਾਰਨ : ਕੋਵਿਡ-19 ਮਹਾਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ 442 ਸੈਂਪਲ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 150 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਵਿਖੇ ਲੈਬ ਵਿਚ 4 ਦਸੰਬਰ ਨੂੰ ਭੇਜੇ ਗਏ 804 ਸੈਂਪਲਾਂ 'ਚੋਂ 1 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਤੇ 803 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ 252 ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਜਦੋਕਿ ਹੁਣ ਤਕ 6 ਲੱਖ 27 ਹਜਾਰ 451 ਲਾਭਪਾਤਰੀਆਂ ਨੂੰ 8 ਲੱਖ 68 ਹਜਾਰ 490 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 8065 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 7674 ਵਿਅਕਤੀ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਹੁਣ ਤਕ 4 ਲੱਖ 65 ਹਜਾਰ 681 ਵਿਅਕਤੀਆਂ ਦੀ ਕੋਰੋਨਾ ਜਾਂਚ ਵੱਖ ਵੱਖ ਵਿਧੀਆਂ ਰਾਹੀਂ ਕੀਤੀ ਗਈ ਹੈ, ਜਿਨਾਂ੍ਹ ਵਿਚੋਂ 4 ਲੱਖ 53 ਹਜਾਰ 673 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 292 ਦੀ ਰਿਪੋਰਟ ਆਉਣੀ ਬਾਕੀ ਹੈ। ਜ਼ਲਿ੍ਹੇ ਵਿਚ ਇਸ ਸਮੇਂ ਸਰਗਰਮ ਮਰੀਜਾਂ ਦੀ ਗਿਣਤੀ 9 ਹੈ, ਜਿੰਨਾਂ ਵਿਚੋਂ 7 ਮਰੀਜ਼ਾਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ।