ਦੇਸੀ ਪਿਸਟਲ ਤੇ ਮੈਗਜ਼ੀਨ ਬਰਾਮਦ, ਕਾਬੂ
ਮੁਲਜ਼ਮ ਕੋਲੋਂ 32 ਬੋਰ ਦਾ ਦੇਸੀ ਪਿਸਟਲ ਸਣੇ ਮੈਗਜ਼ੀਨ ਬਰਾਮਦ ਹੋਇਆ। ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ
Publish Date: Wed, 21 Jan 2026 04:03 PM (IST)
Updated Date: Thu, 22 Jan 2026 04:01 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਪਾਰਟੀ ਨੇ 32 ਬੋਰ ਦੇ ਦੇਸੀ ਪਿਸਟਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਕੁਲਵਿੰਦਰ ਪਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਸੁਰਸਿੰਘ ਦੇ ਲਿੰਕ ਰੋਡ ਵਾਲੇ ਸੂਏ ਦੀ ਪਟੜੀ ’ਤੇ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੇ ਸੰਦੀਪ ਸਿੰਘ ਸੀਪੂ ਪੁੱਤਰ ਚੰਨਣ ਸਿੰਘ ਵਾਸੀ ਸੁਰਸਿੰਘ ਨਾਮਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 32 ਬੋਰ ਦਾ ਦੇਸੀ ਪਿਸਟਲ ਸਣੇ ਮੈਗਜ਼ੀਨ ਬਰਾਮਦ ਹੋਇਆ। ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।