ਸਕਿਓਰਿਟੀ ਸੁਪਰਵਾਈਜ਼ਰ ਦੀ ਭਰਤੀ ਸਬੰਧੀ ਟਰੇਨਿੰਗ 10 ਤੋਂ ਸ਼ੁਰੂ
ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ’ਚ ਸਕਿਊਰਟੀ ਸੁਪਰਵਾਈਜ਼ਰ ਦੀ ਭਰਤੀ ਸਬੰਧੀ ਟਰੇਨਿੰਗ 10 ਫਰਵਰੀ ਤੋਂ ਸ਼ੁਰੂ
Publish Date: Thu, 22 Jan 2026 04:58 PM (IST)
Updated Date: Fri, 23 Jan 2026 04:04 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸਕਿਊਰਟੀ ਸੁਪਰਵਾਈਜ਼ਰ ਦਾ ਕੋਰਸ 10 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਇਕ ਸੁਪਰਵਾਈਜ਼ਰ ਅਧੀਨ 8 ਤੋਂ 10 ਯੁਵਕ ਕੰਮ ਕਰਦੇ ਹਨ ਅਤੇ ਸੁਪਰਵਾਈਜ਼ਰ ਨੂੰ ਚੰਗੀ ਤਨਖਾਹ ਮਿਲਦੀ ਹੈ। ਇਹ ਪੰਜਾਬ ਦੇ ਯੁਵਕਾਂ ਦੇ ਲਈ ਰੋਜ਼ਗਾਰ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਆਪਣਾ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਦਸੰਬਰ 2025 ਵਿਚ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਲੋਂ ਜੇਲ੍ਹ ਵਾਰਡਨ ਵਿਚ 100 ਯੁਵਕਾਂ ਨੂੰ ਭਰਤੀ ਕਰਵਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿਵਲ ਵਿਚ ਹੋਰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2025 ਵਿਚ ਜੋ ਆਰਮੀ ਭਰਤੀ ਹੋਈ ਹੈ, ਉਸ ਵਿਚ ਸੀ-ਪਾਈਟ ਕੈਂਪ ਕਪੂਰਥਲਾ ਤੋਂ 200 ਨੌਜਵਾਨ ਭਰਤੀ ਹੋ ਕੇ ਟ੍ਰੇਨਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ, ਸੀਆਰਪੀਐੱਫ, ਬੀਐੱਸਐੱਫ, ਆਈਟੀਬੀਪੀ ਵਿਚ ਨੌਜਵਾਨਾਂ ਦੇ ਭਰਤੀ ਹੋਣ ਦਾ ਵਧੀਆ ਨਤੀਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸਐੱਸਸੀ ਅਤੇ ਆਰਮੀ ਭਰਤੀ ਦੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੀ ਟ੍ਰੇਨਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਥੇਹ ਕਾਂਜਾਲਾ, ਕਪੂਰਥਲਾ ਵਿਖੇ ਆਪਣਾ ਫ਼ਿਜੀਕਲ ਟ੍ਰੇਨਿੰਗ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਇਹ ਸੁਨਹਿਰੀ ਮੌਕਾ ਆਪਣੇ ਹੱਥੋਂ ਨਾ ਜਾਣ ਦੇਣ। ਕੈਪਟਨ ਅਜੀਤ ਸਿੰਘ ਨੇ ਕਿਹਾ ਕਿ ਚਾਹਵਾਨ ਨੌਜਵਾਨ ਫ਼ਿਜੀਕਲ ਟੈਸਟ/ਲਿਖਤੀ ਪੇਪਰ ਦੀ ਸਿਖਲਾਈ ਲਈ ਜ਼ਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋਗਰਾਫ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਦੇ ਅਧਿਕਾਰੀ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ਼ ਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤਾ ਜਾਵੇਗਾ।