ਨਸ਼ੇੜੀਆਂ ਲਈ ਸ਼ਮਸ਼ਾਨਘਾਟ ਬਣਿਆ ਸੁਰੱਖਿਅਤ ਅੱਡਾ: ਹੈਰੋਇਨ ਪੀਂਦੇ ਨੌਜਵਾਨ ਨੂੰ ਪੁਲਿਸ ਨੇ ਰੰਗੇ ਹੱਥੀਂ ਦਬੋਚਿਆ
ਜ਼ਿਲ੍ਹੇ ਦੇ ਸਰਹੱਦੀ ਕਸਬਾ ਵਲਟੋਹਾ ਦੇ ਸ਼ਮਸ਼ਾਨਘਾਟ ਵਿਚ ਬੈਠ ਕੇ ਹੈਰੋਇਨ ਪੀ ਰਹੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਥਾਣਾ ਵਲਟੋਹਾ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਵਲਟੋਹਾ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਅੰਦਰ ਗੁਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਭੂਰਾ ਕੋਹਨਾ ਨਾਮਕ ਨੌਜਵਾਨ ਹੈਰੋਇਨ ਪੀਂਦਾ ਦਿਖਾਈ ਦਿੱਤਾ
Publish Date: Mon, 05 Jan 2026 01:41 PM (IST)
Updated Date: Mon, 05 Jan 2026 01:44 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੇ ਸਰਹੱਦੀ ਕਸਬਾ ਵਲਟੋਹਾ ਦੇ ਸ਼ਮਸ਼ਾਨਘਾਟ ਵਿਚ ਬੈਠ ਕੇ ਹੈਰੋਇਨ ਪੀ ਰਹੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਪੁਲਿਸ ਨੇ ਦਾਅਵਾ ਕੀਤਾ ਹੈ। ਥਾਣਾ ਵਲਟੋਹਾ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਵਲਟੋਹਾ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਅੰਦਰ ਗੁਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਭੂਰਾ ਕੋਹਨਾ ਨਾਮਕ ਨੌਜਵਾਨ ਹੈਰੋਇਨ ਪੀਂਦਾ ਦਿਖਾਈ ਦਿੱਤਾ।
ਜਿਸ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਨਾਲ ਲਿੱਬੜੀ ਪੰਨੀ ਅਤੇ ਲਾਈਟਰ ਸਮੇਤ ਦਸ ਰੁਪਏ ਦੇ ਨੋਟ ਦੀ ਬਣੀ ਹੋਈ ਪਾਈਪ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।
ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਥਾਣਾ ਵਲਟੋਹਾ ਦੇ ਹੀ ਏਐੱਸਆਈ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਮੌਕੇ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਿਸੀਦ ਪਛਾਣ ਸੁੱਖਾ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਲਾਖਣਾ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਕਬਜੇ ਵਿੱਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਿਸਦੇ ਚੱਲਦਿਆਂ ਸੁੱਖਾ ਸਿੰਘ ਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।