ਵਿਅਕਤੀ ਨੇ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਟਰੱਕ ਡਰਾਈਵਰ ਨੇ ਬੰਦ ਪਈ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Publish Date: Thu, 26 Feb 2026 05:54 PM (IST)
Updated Date: Fri, 27 Feb 2026 04:07 AM (IST)
ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਬੰਦ ਪਈ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਇਕ ਵਿਅਕਤੀ ਵਲੋਂ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਝਬਾਲ ਖਾਮ ਵਾਸੀ ਰਾਜਵਿੰਦਰ ਸਿੰਘ ਰਾਜੂ ਪੁੱਤਰ ਸਵ. ਬਾਬਾ ਦਿਆਲ ਸਿੰਘ ਜੋ ਕਿ ਪੇਸ਼ੇ ਵਜੋਂ ਟਰੱਕ ਡਰਾਈਵਰ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਪਿੰਡ ਆਇਆ ਹੋਇਆ ਸੀ ਅਤੇ ਉਸ ਨੇ ਵੀਰਵਾਰ ਨੂੰ ਤਰਨਤਾਰਨ ਰੋਡ ’ਤੇ ਬਣੀ ਪਾਣੀ ਵਾਲੀ ਟੈਂਕੀ ਜੋ ਕਿ ਕਾਫੀ ਸਮੇਂ ਤੋਂ ਬੰਦ ਪਈ ਹੈ, ਉਪਰ ਚੜ੍ਹ ਕੇ ਅਚਾਨਕ ਛਾਲ ਮਾਰ ਦਿੱਤੀ। ਜਿਸ ਦੇ ਚੱਲਦਿਆਂ ਰਾਜਵਿੰਦਰ ਸਿੰਘ ਰਾਜੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਲਾਂਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਕੋਈ ਜਾਣਕਾਰੀ ਅਜੇ ਪ੍ਰਾਪਤ ਨਹੀਂ ਹੋ ਸਕੀ। ਦੂਜੇ ਪਾਸੇ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।