v> ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਭੁੱਚਰ ਕਲਾਂ ਵਿਖੇ ਰੰਜਿਸ਼ ਦੇ ਚੱਲਦਿਆਂ ਪਿਤਾ ਨੇ ਆਪਣੇ ਦੋ ਲੜਕਿਆਂ ਤੇ ਤਿੰਨ ਅਣਪਛਾਤੇ ਲੋਕਾਂ ਨਾਲ ਮਿਲ ਕੇ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ। ਜਾਂਦੇ ਸਮੇਂ ਹਮਲਾਵਰਾਂ ਨੇ ਗੋਲ਼ੀਆਂ ਵੀ ਚਲਾਈਆਂ। ਇਸ ਸਬੰਧੀ ਥਾਣਾ ਝਬਾਲ ਦੀ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਜਦੋਂਕਿ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਸੁਖਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਭੁੱਚਰ ਕਲਾਂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸ ਦਾ ਭਰਾ ਮਨਜਿੰਦਰ ਸਿੰਘ ਪਸ਼ੂਆਂ ਵਾਸਤੇ ਤੂੜੀ ਲੈਣ ਗਿਆ ਸੀ। ਇਸ ਦੌਰਾਨ ਪਰਮਬੀਰ ਸਿੰਘ ਪੁੱਤਰ ਆਤਮਾ ਸਿੰਘ ਨੇ ਆਪਣੇ ਲੜਕੇ ਸੁਖਮਨ ਸਿੰਘ, ਖੁਸ਼ਮਨ ਸਿੰਘ ਅਤੇ ਤਿੰਨ ਅਣਪਛਾਤੇ ਲੋਕਾਂ ਨਾਲ ਮਿਲ ਕੇ ਉਸ ਦੇ ਭਰਾ ਨੂੰ ਘੇਰ ਲਿਆ। ਜਿਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸੱਟਾਂ ਮਾਰੀਆਂ ਤੇ ਬੇਹੋਸ਼ੀ ਦੀ ਹਾਲਤ 'ਚ ਡਿੱਗਾ ਛੱਡ ਕੇ ਗੋਲ਼ੀਆਂ ਚਲਾਉਂਦੇ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Amita Verma