ਬੱਲੂ ਮਹਿਤਾ, ਪੱਟੀ : ਸੀਆਈਏ ਸਟਾਫ ਪੱਟੀ ਦੀ ਪੁਲਿਸ ਦੇ ਕਰਮਚਾਰੀਆਂ ਨਾਲ ਧੱਕਾਮੁੱਕੀ ਕਰਕੇ ਫਰਾਰ ਹੋਏ ਮੁਲਜ਼ਮ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਹੀ 270 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਸ ਉੱਪਰ ਪੁਲਿਸ ਨਾਲ ਧੱਕਾਮੁੱਕੀ ਕਰਨ ਸਬੰਧੀ ਕੇਸ ਦਰਜ ਕੀਤਾ ਜਾ ਚੁੱਕਾ ਹੈ। ਏਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕੰਡਿਆਲਾ ਰੋਡ ਪੱਟੀ 'ਤੇ ਤਾਇਨਾਤ ਸਨ। ਜਿਥੇ ਮੋਟਰਸਾਈਕਲ ਹੀਰੋ ਹਾਂਡਾ ਨੰਬਰ ਪੀਬੀ25 ਜੀ 5553 'ਤੇ ਸਵਾਰ ਬੂਟਾ ਸਿੰਘ ਪੁੱਤਰ ਪਾਲ ਸਿੰਘ ਨਾਮੀ ਵਿਅਕਤੀ ਨੂੰ ਡੀਐੱਸਪੀ ਪੱਟੀ ਕੁਲਜਿੰਦਰ ਸਿੰਘ ਦੀ ਹਾਜ਼ਰੀ 'ਚ 270 ਗ੍ਰਾਮ ਹੈਰੋਇਨ ਬਰਾਮਦ ਕਰਕੇ ਗਿ੍ਫਤਾਰ ਕੀਤਾ ਹੈ, ਜਿਸ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕਾਰਵਾਈ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।