ਪੱਤਰ ਪ੍ਰਰੇਰਕ, ਤਰਨਤਾਰਨ; ਥਾਣਾ ਸਰਹਾਲੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ. ਜਿਸ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਗਸ਼ਤ ਦੇ ਦੌਰਾਨ ਸਰਬਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਸਰਹਾਲੀ ਕਲਾਂ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ।