ਪੱਤਰ ਪੇ੍ਰਰਕ, ਤਰਨਤਾਰਨ : ਵਿਆਹ ਕਰਵਾਉਣ ਦੀ ਨੀਯਤ ਨਾਲ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਵਰਗਲਾ ਕੇ ਲੈ ਜਾਣ ਦੇ ਕਥਿਤ ਦੋਸ਼ ਹੇਠ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਅੌਰਤ ਸਣੇ ਤਿੰਨ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।

ਇਕ ਅੌਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਲੜਕੀ ਜੋ 11ਵੀਂ ਜਮਾਤ ਵਿਚ ਪੜ੍ਹਦੀ ਹੈ, ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਪੀਟਰ ਨਾਮਕ ਨੌਜਵਾਨ ਆਪਣੀ ਭੈਣ ਤੇ ਮਨਪ੍ਰਰੀਤ ਸਿੰਘ ਨਾਮੀ ਮੁੰਡੇ ਨਾਲ ਰਲ ਕੇ ਕਿਧਰੇ ਲੈ ਗਿਆ ਹੈ। ਉਸ ਨੇ ਪੰਚਾਇਤ ਤੌਰ 'ਤੇ ਉਕਤ ਲੋਕਾਂ ਨੂੰ ਲੜਕੀ ਵਾਪਸ ਕਰਨ ਲਈ ਵੀ ਕਿਹਾ ਪਰ ਉਹ ਲੜਕੀ ਨੂੰ ਵਾਪਸ ਨਹੀਂ ਭੇਜ ਰਹੇ। ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ-ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਤਿੰਨਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਉਨਾਂ੍ਹ ਦੀ ਗਿ੍ਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।