ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਮਿਲੇ ਪੰਜ ਮੋਬਾਈਲ ਫੋਨ, ਪੰਜ ਨਾਮਜ਼ਦ
ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚੋਂ ਮਿਲੇ ਪੰਜ ਮੋਬਾਈਲ ਫੋਨ, ਪੰਜ ਨਾਮਜ਼ਦ
Publish Date: Sat, 18 Oct 2025 04:36 PM (IST)
Updated Date: Sun, 19 Oct 2025 04:02 AM (IST)

ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਲੋਕਾਂ ਦੀ ਚੈਕਿੰਗ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਪੰਜ ਮੋਬਾਈਲ ਫੋਨ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਕਬਜੇ ਵਿਚ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ। ਜਿਥੇ ਪੰਜ ਵਿਅਕਤੀਆਂ ਵਿਰੁੱਧ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਹਵਾਲਾਤੀ ਮਹਾਬੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਲਖਣਾ ਅਤੇ ਗਗਨਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਲੁਧਿਆਣਾ ਕੋਲੋਂ ਇਕ ਸਮਾਰਟ ਤੇ ਇਕ ਕੀਪੈਡ ਵਾਲਾ ਫੋਨ ਬਰਾਮਦ ਕੀਤਾ। ਜਦੋਂਕਿ ਹਵਾਲਾਤੀ ਗੁਰਪ੍ਰੀਤ ਸਿੰਘ ਪ੍ਰੀਤ ਪੁੱਤਰ ਪ੍ਰੇਮ ਸਿੰਘ ਵਾਸੀ ਫਤਿਆਬਾਦ ਤੇ ਰਾਜਬੀਰ ਸਿੰਘ ਪੁੱਤਰ ਬਿੱਟੂ ਰਾਮ ਵਾਸੀ ਤਰਨਤਾਰਨ ਕੋਲੋਂ ਵੀ ਦੋ ਕੀਪੈਡ ਵਾਲੇ ਫੋਨ ਸਣੇ ਸਿਮ ਕਾਰਡ ਬਰਾਮਦ ਹੋਏ। ਇਸੇ ਤਰ੍ਹਾਂ ਹੀ ਸਹਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਬੱਗੂ ਪੁੱਤਰ ਕੰਵਲਜੀਤ ਸਿੰਘ ਵਾਸੀ ਬੰਡਾਲਾ ਕੋਲੋਂ ਇਕ ਕੀਪੈਡ ਵਾਲਾ ਫੋਨ ਸਣੇ ਸਿਮ ਬਰਾਮਦ ਹੋਇਆ। ਥਾਣਾ ਗੋਇੰਦਵਾਲ ਸਾਹਿਬ ਵਿਖੇ ਉਕਤ ਵਿਅਕਤੀਆਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਦੀ ਜਾਂਚ ਏਐੱਸਆਈ ਬਲਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।