ਕੈਨੇਡਾ ਭੇਜਣ ਦੇ ਨਾਂ ’ਤੇ 15 ਲੱਖ ਦੀ ਠੱਗੀ, ਤਿੰਨ ਨਾਮਜ਼ਦ
ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 15 ਲੱਖ ਦੀ ਠੱਗੀ, ਤਿੰਨ ਨਾਮਜ਼ਦ
Publish Date: Thu, 01 Jan 2026 06:04 PM (IST)
Updated Date: Fri, 02 Jan 2026 04:09 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਾਸੀ ਵਿਅਕਤੀ ਨੂੰ ਕੈਨੇਡਾ ਭੇਜਣ ਦੇ ਨਾਂ ਉਪਰ ਕਥਿਤ ਤੌਰ ’ਤੇ 15 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਮੋਹਾਲੀ ਵਾਸੀ ਤਿੰਨ ਜਣਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਕਰਮਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗਲੀ ਬਾਊ ਮੱਲ ਵਾਲੀ ਨੂਰਦੀ ਰੋਡ ਤਰਨਤਾਰਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਕੈਨੇਡਾ ਭੇਜਣ ਦੇ ਨਾਂ ਉੱਪਰ ਮਨੀਸ਼ਾ, ਹਰਪ੍ਰੀਤ ਸਿੰਘ ਅਤੇ ਰਾਕੇਸ਼ ਰਾਖੀ ਵਾਸੀ ਫੇਜ਼-1 ਮੋਹਾਲੀ ਨੇ ਆਪਣੇ ਖਾਤੇ ਵਿਚ 15 ਲੱਖ ਰੁਪਏ ਪੁਆ ਕੇ ਉਸ ਨਾਲ ਠੱਗੀ ਮਾਰੀ ਹੈ। ਉਕਤ ਸ਼ਿਕਾਇਤ ਦੀ ਜਾਂਚ ਉਪਰੰਤ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਸ਼ਿਕਾਇਤ ਵਿਚ ਦੱਸੇ ਤਿੰਨਾਂ ਜਣਿਆਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਜਸਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।