ਹੈਰੋਇਨ ਤੇ ਡਰੱਗ ਮਨੀ ਸਮੇਤ ਪੁਲਿਸ ਨੇ ਇਕ ਨੱਪਿਆ
ਹੈਰੋਇਨ ਤੇ ਡਰੱਗ ਮਨੀ ਸਮੇਤ ਪੁਲਿਸ ਨੇ ਇਕ ਨੱਪਿਆ
Publish Date: Thu, 01 Jan 2026 06:05 PM (IST)
Updated Date: Fri, 02 Jan 2026 04:09 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਕਸਬਾ ਖੇਮਕਰਨ ’ਚੋਂ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰ ਕੇ ਇਕ ਵਿਅਕਤੀ ਨੌਜਵਾਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖੇਮਕਰਨ ਦੀ ਦਾਣਾ ਮੰਡੀ ਵਿਚ ਪੁੱਜੇ ਤਾਂ ਮੰਡੀ ਦੇ ਬਰਾਂਡੇ ਵਿਚ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੋਈ ਲਿਫਾਫਾ ਸੁੱਟ ਦਿੱਤਾ। ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 7.61 ਗ੍ਰਾਮ ਹੈਰੋਇਨ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਦੋਂਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਦੀਪਕ ਉਰਫ ਦੀਪੂ ਪੁੱਤਰ ਬੀਰਾ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ।