ਹੈਰੋਇਨ ਸਣੇ ਇਕ ਕਾਬੂ, ਡਰੱਗ ਮਨੀ ਵੀ ਮਿਲੀ
ਖਾਲੜਾ ਪੁਲਿਸ ਨੇ ਹੈਰੋਇਨ ਸਣੇ ਇਕ ਫੜਿਆ, ਡਰੱਗ ਮਨੀ ਵੀ ਮਿਲੀ
Publish Date: Thu, 01 Jan 2026 06:07 PM (IST)
Updated Date: Fri, 02 Jan 2026 04:09 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਉਕਤ ਵਿਅਕਤੀ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਪਿੰਡ ਮਾੜੀਮੇਘਾ ’ਚ ਪੁੱਜੇ ਤਾਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜੋਧਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾੜੀਮੇਘਾ ਵਜੋਂ ਪਛਾਣੇ ਗਏ ਉਕਤ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜੋਧਬੀਰ ਸਿੰਘ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।