ਹੈਰੋਇਨ ਸਮੇਤ ਇਕ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Tue, 13 Jan 2026 05:51 PM (IST)
Updated Date: Wed, 14 Jan 2026 04:06 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਦੀ ਪੁਲਿਸ ਨੇ ਗਸ਼ਤ ਦੌਰਨ ਇਕ ਨੌਜਵਾਨ ਨੂੰ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਝਬਾਲ ਦੀ ਦਾਣਾ ਮੰਡੀ ਵਿਚ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਥਾਣ ਰੋਬਿਨ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਝਬਾਲ ਕਲਾਂ ਵਜੋਂ ਹੋਈ ਹੈ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਤਾਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਰੋਬਿਨ ਸਿੰਘ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।