ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਕਾਬੂ
ਹੈਰੋਇਨ ਅਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤੇ ਤਿੰਨ ਕਾਬੂ
Publish Date: Tue, 13 Jan 2026 06:17 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਸਵਿਫਟ ਕਾਰ ਵਿਚ ਸਵਾਰ ਤਿੰਨ ਸ਼ੱਕੀ ਲੋਕਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਦੇ ਕਬਜੇ ਵਿੱਚੋਂ ਹੈਰੋਇਨ ਤੋਂ ਇਲਾਵਾ ਪੌਣੇ ਚਾਰ ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੇ ਏਐੱਸਆਈ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਜਦੋਂ ਉਹ ਕੱਕਾ ਕੰਡਿਆਲਾ ਪਿੰਡ ਦੀ ਲਿੰਕ ਸੜਕ ਕੋਲ ਪੁੱਜੇ ਤਾਂ ਸਵਿਫਟ ਕਾਰ ਨੰਬਰ ਐੱਚਆਰ51 ਏਐੱਲ 3512 ਆਉਂਦੀ ਦਿਖਾਈ ਦਿੱਤੀ। ਜਦੋਂ ਉਸ ਨੂੰ ਰੋਕਣਾ ਚਾਹਿਆ ਤਾਂ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਕਤ ਕਾਰ ਨੂੰ ਕਰਮਚਾਰੀਆਂ ਨੇ ਰੋਕ ਲਿਆ। ਕਾਰ ਵਿਚ ਸਵਾਰ ਤਿੰਨ ਜਣਿਆਂ ਅਜੈ ਸਿੰਘ ਅਜੈ ਪੁੱਤਰ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਦਲੇਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮੱਲੀਆ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 44 ਗ੍ਰਾਮ ਹੈਰੋਇਨ ਤੋਂ ਇਲਾਵਾ 3 ਲੱਖ 70 ਹਜਾਰ ਰੁਪਏ ਡਰੱਗ ਮਨੀ ਮਿਲੀ। ਉਨ੍ਹਾਂ ਦੱਸਿਆ ਕਿ ਤਿੰਨਾ ਨੂੰ ਗ੍ਰਿਫਤਾਰ ਕਰਕੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।