ਪੁਲਿਸ ਨੇ ਹੈਰੋਇਨ ਸਣੇ ਇਕ ਫੜਿਆ
ਗੋਇੰਦਵਾਲ ਸਾਹਿਬ ਪੁਲਿਸ ਨੇ ਹੈਰੋਇਨ ਸਣੇ ਇਕ ਫੜਿਆ
Publish Date: Tue, 13 Jan 2026 06:21 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇੰਡਸਟਰੀ ਇਲਾਕੇ ’ਚ ਗਸ਼ਤ ਮੌਕੇ ਇਕ ਨੌਜਵਾਨ ਨੂੰ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਕਸਬੇ ਦੇ ਇੰਡਸਟਰੀ ਇਲਾਕੇ ਵਿਚ ਜਾ ਰਹੇ ਸੀ। ਇਸੇ ਦੌਰਾਨ ਪੈਦਲ ਆ ਰਹੇ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ, ਜਿਸਦੀ ਪਛਾਣ ਹਰਪਾਲ ਸਿੰਘ ਗੁੱਲੂ ਪੁੱਤਰ ਸਤਨਾਮ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਮਿਲੀ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਗੁੱਲੂ ਨੂੰ ਕਾਬੂ ਕਰ ਕੇ ਉਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।