40 ਲੀਟਰ ਲਾਹਣ ਫੜੀ, ਇਕ ਨਾਮਜ਼ਦ
ਵਲਟੋਹਾ ਪੁਲਿਸ ਨੇ ਫੜੀ 40 ਲੀਟਰ ਲਾਹਣ, ਇਕ ਨਾਮਜ਼ਦ
Publish Date: Tue, 13 Jan 2026 06:23 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਇਕ ਘਰ ਵਿੱਚੋ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਉਕਤ ਬਰਾਮਦਗੀ ਸਬੰਧੀ ਇਕ ਵਿਅਕਤੀ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸਿ ਕਿ ਕਾਲੀ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਅਲਗੋਂ ਖੁਰਦ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਨੇ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕੀਤੀ ਤਾਂ ਕਾਲੀ ਦੇ ਘਰੋਂ 40 ਲੀਟਰ ਲਾਹਣ ਬਰਾਮਦ ਹੋਈ। ਹਾਲਾਂਕਿ ਕਾਲੀ ਮੌਕੇ ਤੋਂ ਗ੍ਰਿਫਤਾਰ ਨਹੀਂ ਹੋ ਸਕਿਆ, ਜਿਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।