ਕਾਰ ਤੇ ਦੋ ਲੱਖ ਦੀ ਮੰਗ ਨੂੰ ਲੈ ਕੇ ਪਤਨੀ ਦੀ ਕੁੱਟਮਾਰ ਦਾ ਦੋਸ਼
ਕਾਰ ਅਤੇ ਦੋ ਲੱਖ ਦੀ ਮੰਗ ਨੂੰ ਲੈ ਕੇ ਪਤਨੀ ਦੀ ਕੁੱਟਮਾਰ ਦਾ ਦੋਸ਼
Publish Date: Tue, 13 Jan 2026 06:25 PM (IST)
Updated Date: Wed, 14 Jan 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਦਾਜ ’ਚ ਕਾਰ ਤੇ ਦੋ ਲੱਖ ਦੀ ਮੰਗ ਨੂੰ ਲੈ ਕੇ ਕਥਿਤ ਤੌਰ ’ਤੇ ਪਤਨੀ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ। ਮਨਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾੀਸ ਕੈਰੋਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਪਤੀ ਅੰਮ੍ਰਿਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ ਪੇਕੇ ਘਰੋਂ ਦੋ ਲੱਖ ਰੁਪਏ ਤੇ ਕਾਰ ਲਿਆਉਣ ਦੀ ਮੰਗ ਨੂੰ ਲੈ ਕੇ ਕੁੱਟਮਾਰ ਕੀਤੀ ਤੇ 29 ਅਗਸਤ 2024 ਨੂੰ ਉਸ ਨੂੰ ਘਰੋਂ ਵੀ ਕੱਢ ਦਿੱਤਾ। ਉਕਤ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਪੱਟੀ ਲਵਕੇਸ਼ ਵੱਲੋਂ ਕਰਨ ਉਪਰੰਤ ਪੁਲਿਸ ਨੇ ਅੰਮ੍ਰਿਤ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਪਰਮਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ।