ਹੈਰੋਇਨ ਤੇ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ
ਪੱਟੀ ਪੁਲਿਸ ਦੇ ਹੱਥ ਲੱਗੀ ਹੈਰੋਇਨ ਤੇ ਡਰੱਗ ਮਨੀ
Publish Date: Thu, 15 Jan 2026 04:53 PM (IST)
Updated Date: Fri, 16 Jan 2026 04:03 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਫੜੇ ਗਏ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਭਾਊਵਾਲ ਨਾਕੇ ਕੋਲ ਪੁੱਜੇ ਤਾਂ ਫਿਰੋਜਪੁਰ ਵੱਲੋਂ ਪੁਲ ਦੇ ਨਾਲ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9 ਗ੍ਰਾਮ ਹੈਰੋਇਨ ਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪਵਨਦੀਪ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਸੀਤੋ ਨੌਆਬਾਦ ਵਜੋਂ ਹੋਈ ਹੈ।