ਹੈਰੋਇਨ ਤੇ ਡਰੱਗ ਮਨੀ ਨਾਲ ਮੁਲਜ਼ਮ ਕੀਤਾ ਕਾਬੂ
ਹਰੀਕੇ ਪੁਲਿਸ ਨੇ ਫੜੀ ਹੈਰੋਇਨ ਤੇ ਡਰੱਗ ਮਨੀ, ਇਕ ਕਾਬੂ
Publish Date: Thu, 15 Jan 2026 04:54 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਹਰੀਕੇ ਦੀ ਪੁਲਿਸ ਨੇ ਗਸ਼ਤਕ ਮੌਕੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਕਬਜੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਬੂਹ ਪਿੰਡ ਦੇ ਸ਼ੈਲਰ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਛਾਣ ਗੁਰਸੇਵਕ ਸਿੰਘ ਸੁੱਖਾ ਪੁੱਤਕਰ ਸਾਧਾ ਸਿੰਘ ਵਾਸੀ ਘੜੁੰਮ ਵਜੋਂ ਹੋਈ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6.32 ਗ੍ਰਾਮ ਹੈਰੋਇਨ ਅਤੇ 720 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।