ਹੈਰੋਇਨ ਤੇ ਡਰੱਗ ਮਨੀ ਸਣੇ ਬਾਈਕ ਸਵਾਰ ਦੋ ਕਾਬੂ
ਹੈਰੋਇਨ ਅਤੇ ਡਰੱਗ ਮਨੀ ਸਣੇ ਬਾਈਕ ਸਵਾਰ ਦੋ ਕਾਬੂ
Publish Date: Thu, 15 Jan 2026 04:56 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਗਸ਼ਤ ਮੌਕੇ ਮੋਟਰਸਾਈਖਲ ਸਵਾਰ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਬਿੱਕਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਰਾਮਪੁਰ ਭੂਤਵਿੰਡ ਪਿੰਡ ਦੇ ਲੰਗਰ ਹਾਲ ਨੇੜੇ ਪੁੱਜੇ ਤਾਂ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਜਿਨ੍ਹਾਂ ਦੀ ਪਛਾਣ ਜਗਪ੍ਰੀਤ ਸਿੰਘ ਜੱਗੂ ਪੁੱਤਰ ਕੁਲਵੰਤ ਸਿੰਘ ਵਾਸੀ ਖੱਖ ਅਤੇ ਜਸਵਿੰਦਰ ਸਿੰਘ ਲਾਡੀ ਪੁੱਤਰ ਮਨੋਹਰ ਸਿੰਘ ਵਾੀਸ ਤੱਖਤੂਚੱਕ ਵਜੋਂ ਹੋਈ, ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਦੋਂਕਿ ਤਲਾਸ਼ੀ ਦੌਰਾਨ ਦੋਵਾਂ ਕੋਲੋਂ 12 ਗ੍ਰਾਮ ਹੈਰੋਇਨ ਤੇ 1050 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।