ਨਸ਼ਾ ਕਰਦੇ ਦੋ ਕਾਬੂ, ਇਕ ਫਰਾਰ
ਸ਼ਮਸ਼ਾਨਘਾਟ ’ਚ ਕਰ ਰਹੇ ਸੀ ਨਸ਼ਾ, ਦੋ ਕਾਬੂ, ਇਕ ਫਰਾਰ
Publish Date: Thu, 15 Jan 2026 04:57 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਡੂਰ ਸਾਹਿਬ ’ਚ ਸ਼ਮਸ਼ਾਨਘਾਟ ਅੰਦਰ ਬੈਠ ਕੇ ਨਸ਼ਾ ਕਰ ਰਹੇ ਦੋ ਨੌਜਵਾਨਾਂ ਨੂੰ ਚੌਂਕੀ ਖਡੂਰ ਸਾਹਿਬ ਦੀ ਪੁਲਿਸ ਪਾਰਟੀ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਇਨ੍ਹਾਂ ਦਾ ਇਕ ਸਾਥੀ ਫਰਾਰ ਹੋ ਗਿਆ। ਤਿੰਨਾਂ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਵਿਖੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ਕਰ ਰਹੇ ਸੀ। ਜਦੋਂ ਉਹ ਪਿੰਡ ਦੇ ਸ਼ਨਸ਼ਾਨਘਾਟ ਕੋਲ ਪੁੱਜੇ ਤਾਂ ਅੰਦਰ ਤਿੰਨ ਵਿਅਕਤੀ ਨਸ਼ਾ ਕਰਦੇ ਦਿਖਾਈ ਦਿੱਤੇ। ਜਿਨ੍ਹਾਂ ਵਿੱਚੋਂ ਦੋ ਵਿਜੇ ਸਿੰਘ ਪੁੱਤਕਰ ਜਗਤਾਰ ਸਿੰਘ ਵਾਸੀ ਖਡੂਰ ਸਾਹਿਬ ਅਤੇ ਜਰਮਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਾਗੋਕੇ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ ਦਸ ਰੁਪਏ ਦੇ ਨੋਟ ਦੀ ਬਣੀ ਪਾਈਪ, ਲਾਈਟਰ ਅਤੇ ਸਿਲਵਰ ਪੰਨੀ ਬਰਾਮਦ ਹਈ। ਜਦੋਂਕਿ ਇਨ੍ਹਾਂ ਦਾ ਤੀਸਰਾ ਸਾਥੀ ਗੁਰਜੰਟ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਟੌਂਗ ਫਰਾਰ ਹੋ ਗਿਆ। ਜਿਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।