ਨਾਜਾਇਜ਼ ਸ਼ਰਾਬ ਸਮੇਤ ਇਕ ਫੜਿਆ
ਖੇਮਕਰਨ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਫੜਿਆ
Publish Date: Thu, 15 Jan 2026 04:59 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਖੇਮਕਰਨ : ਥਾਣਾ ਖੇਮਕਰਨ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਣੇ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਅਰਸ਼ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਮਹਿਦੀਪੁਰ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕੀਤੀ ਤਾਂ ਅਰਸ਼ ਸਿੰਘ 15 ਹਜਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਆ ਗਿਆ। ਜਿਸਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।