ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਅੜਿੱਕੇ
ਭਿੱਖੀਵਿੰਡ ਪੁਲਿਸ ਨੇ ਫੜੀ ਨਜਾਇਜ਼ ਸ਼ਰਾਬ, ਇਕ ਕਾਬੂ
Publish Date: Thu, 15 Jan 2026 05:00 PM (IST)
Updated Date: Fri, 16 Jan 2026 04:04 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪੂਹਲਾ ਦੇ ਲਿੰਕ ਰੋਡ ’ਤੇ ਪੁੱਜੇ ਤਾਂ ਉਥੋਂ ਲਵਪ੍ਰੀਤ ਸਿੰਘ ਲਵੀ ਪੁੱਤਰ ਪ੍ਰਤਾਪ ਸਿੰਘ ਵਾਸੀ ਪਹੂਵਿੰਡ ਨਾਮਕ ਵਿਅਕਤੀ ਨੂੰ 15 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।