ਜ਼ਿਲ੍ਹਾ ਪੁਲਿਸ ਨੇ ਦਸ ਥਾਵਾਂ ਤੋਂ ਬਰਾਮਦ ਕੀਤੀ ਹੈਰੋਇਨ ਤੇ ਡਰੱਗ ਮਨੀ
ਜ਼ਿਲ੍ਹਾ ਪੁਲਿਸ ਨੇ ਦਸ ਥਾਵਾਂ ਤੋਂ ਬਰਾਮਦ ਕੀਤੀ ਹੈਰੋਇਨ ਤੇ ਡਰੱਗ ਮਨੀ
Publish Date: Thu, 22 Jan 2026 05:04 PM (IST)
Updated Date: Fri, 23 Jan 2026 04:06 AM (IST)

ਡੇਢ ਦਰਜਨ ਲੋਕਾਂ ਨੂੰ ਕੀਤਾ ਗ੍ਰਿਫਤਾਰ, ਐੱਨਡੀਪੀਐੱਸ ਦੇ ਕੇਸ ਦਰਜ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਦਸ ਥਾਵਾਂ ’ਤੇ ਛਾਪੇਮਾਰੀ ਕਰਕੇ ਡੇਢ ਦਰਜਨ ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਕੋਲੋਂ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਸਬੰਧਿਤ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਏਐੱਸਆਈ ਬਿਕਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ ਰਾਜਾ ਪੁੱਤਰ ਨਰਿੰਦਰ ਸਿੰਘ ਵਾਸੀ ਜਲਾਲਾਬਾਦ ਨੂੰ 5.4 ਗ੍ਰਾਮ ਹੈਰੋਇਨ ਅਤੇ 550 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਦੋਂਕਿ ਏਐੱਸਆਈ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਅਜੈਪਾਲ ਸਿੰਘ ਰਾਜਾ ਪੁੱਤਰ ਦਲਬੀਰ ਸਿੰਘ ਵਾਸੀ ਜਲਾਲਾਬਾਦ ਨੂੰ 5.46 ਗ੍ਰਾਮ ਹੈਰੋਇਨ ਅਤੇ 540 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏਐੱਸਆਈ ਤਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਵਜੋਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਤਰਨਬੀਰ ਸਿੰਘ ਤਰਨ ਪੁੱਤਰ ਸੁਖਚੈਨ ਸਿੰਘ ਵਾਸੀ ਸੁਰਸਿੰਘ ਨੂੰ ਵੋਕਸਵੈਗਨ ਵੈਂਟੋ ਕਾਰ ਨੰਬਰ ਡੀਐੱਲ10 ਸੀਸੀ 3705 ਵਿਚੋਂ ਗ੍ਰਿਫਤਾਰ ਕਰਕੇ 18 ਗ੍ਰਾਮ ਹੈਰੋਇਨ ਅਤੇ 1020 ਰੁਪਏ ਦੀ ਰੱਗ ਮਨੀ ਬਰਾਮਦ ਕੀਤੀ। ਥਾਣਾ ਗੋਇੰਦਵਾਲ ਸਾਹਿਬ ਦੇ ਏਐੱਸਆਈ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਡੂਰ ਸਾਹਿਬ ਨੂੰ 45 ਗ੍ਰਾਮ ਹੈਰੋਇਨ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ ਹੈ। ਜਦੋਂਕਿ ਥਾਣਾ ਵਲਟੋਹਾ ਦੇ ਏਐੱਸਆਈ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸੁਰਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਦੂਹਲ ਕੋਹਨਾ, ਨਿੰਦਰ ਸਿੰਘ ਪੁੱਤਰ ਤੇਜਾ ਸਿੰਘ ਅਤੇ ਨਿਰਮਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਅਮਰਕੋਟ ਨੂੰ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਥਾਣਾ ਹਰੀਕੇ ਦੇ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਰਵਿੰਦਰ ਸਿੰਘ ਨਿੱਕਾ ਪੁੱਤਰ ਦਰਬਾਰਾ ਸਿੰਘ, ਦਵਿੰਦਰ ਸਿੰਘ ਸਵਰਨਾ ਪੁੱਤਰ ਬਲਬੀਰ ਸਿੰਘ ਵਾਸੀ ਹਰੀਕੇ ਨੂੰ 15 ਗ੍ਰਾਮ ਹੈਰੋਇਨ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਏਐੱਸਅਈ ਪਰਮਜੀਤ ਸਿੰਘ ਦੀ ਅਗਵਾਈ ਹੇਠ ਗੁਰਪ੍ਰਤਾਪ ਸਿੰਘ ਪੁੱਤਰ ਦਲਬੀਰ ਸਿੰਘ, ਜਗਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਗੁਰਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੈਰੋਂ ਨੂੰ ਗ੍ਰਿਫਤਾਰ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਇਸੇ ਥਾਣੇ ਦੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਰਣਜੀਤ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਆਸਲ ਨੂੰ 5 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਦੇ ਏਐੱਸਆਈ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਿਸ਼ਾਨ ਸਿੰਘ ਪੁੱਤਰ ਅਮਰ ਸਿੰਘ ਤੇ ਹਰਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਾਮਾਰਾਏ ਨੂੰ 28 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਜਦੋਂਕਿ ਮਨਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਰਡ ਨੰਬਰ 1 ਪੱਟੀ ਨੂੰ ਥਾਣਾ ਸਦਰ ਪੱਟੀ ਦੇ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ 8 ਗ੍ਰਾਮ ਹੈਰੋਇਨ ਅਤੇ 1020 ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।