ਹਾਦਸੇ ’ਚ ਬਾਈਕ ਸਵਾਰ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ
ਹਾਦਸੇ ਵਿਚ ਬਾਈਕ ਸਵਾਰ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ
Publish Date: Thu, 22 Jan 2026 05:05 PM (IST)
Updated Date: Fri, 23 Jan 2026 04:07 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਕਸਬਾ ਫਤਿਆਬਾਦ ਦੇ ਕੋਲ ਦੋ ਦਿਨ ਪਹਿਲਾਂ ਹੋਏ ਸੜਕ ਹਾਦਸੇ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜਖ਼ਮੀ ਹੋਇਆ ਸੀ, ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੁੱਤੀਵਾਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਨਹਿਰੀ ਵਿਭਾਗ ਵਲੋਂ ਬਣਾਏ ਨਹਿਰੀ ਖਾਲਾਂ ਦੇ ਠੇਕੇਦਾਰ ਨਾਲ ਕੰਮ ਕਰਦਾ ਹੈ। ਉਹ ਆਪਣੇ ਨਾਲ ਕੰਮ ਕਰਦੇ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਘੜੁੰਮ ਸਮੇਤ 20 ਜਨਵਰੀ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸੀ। ਸ਼ਾਮ ਕਰੀਬ 7 ਵਜੇ ਜਦੋਂ ਉਹ ਫਤਿਆਬਾਦ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਰਬਜੀਤ ਸਿੰਘ ਮੌਕੇ ਉੱਪਰ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਦੇ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।