ਚੋਰੀ ਦੇ ਮੋਟਰਸਾਈਕਲ ਸਮੇਤ ਦੋ ਫੜੇ
ਚੋਰੀ ਦੇ ਮੋਟਰਸਾਈਕਲ ਸਮੇਤ ਵੈਰੋਂਵਾਲ ਪੁਲਿਸ ਨੇ ਦੋ ਫੜੇ
Publish Date: Thu, 22 Jan 2026 05:07 PM (IST)
Updated Date: Fri, 23 Jan 2026 04:07 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਵੈਰੋਵਾਲ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਦੋ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਨੇ ਕੀੜੀ ਸ਼ਾਹੀ ਪਿੰਡ ਦੇ ਟੀ-ਪਵਾਇੰਟ ਕੋਲ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਬਿਨਾਂ ਨੰਬਰੀ ਚੋਰੀ ਦੇ ਪਲੈਟੀਨਾ ਮੋਟਰਸਾਈਕਲ ਸਮੇਤ ਮਨਪ੍ਰੀਤ ਸਿੰਘ ਪੁੱਤਰ ਕੈਪਟਨ ਸਿੰਘ ਤੇ ਸਤਨਾਮ ਸਿੰਘ ਸਾਗਰ ਪੁੱਤਰ ਰਣਜੀਤ ਸਿੰਘ ਵਾਸੀ ਗਗੜੇਵਾਲ ਨੂੰ ਗ੍ਰਿਫਤਾਰ ਕੀਤਾ। ਜਿਨ੍ਹਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।