ਚੋਰੀ ਦੇ ਮੋਟਰਸਾਈਕਲ ਸਣੇ ਇਕ ਫੜਿਆ
ਚੋਰੀ ਦੇ ਸਪਲੈਂਡਰ ਮੋਟਰਸਾਈਕਲ ਸਣੇ ਪੁਲਿਸ ਨੇ ਇਕ ਫੜਿਆ
Publish Date: Thu, 22 Jan 2026 05:14 PM (IST)
Updated Date: Fri, 23 Jan 2026 04:07 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਵਲਟੋਹਾ : ਥਾਣਾ ਵਲਟੋਹਾ ਦੀ ਪੁਲਿਸ ਨੇ ਗਸ਼ਤ ਮੌਕੇ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ’ਤੇ ਸਨ। ਇਸੇ ਦੌਰਾਨ ਉਨ੍ਹਾਂ ਬਿਨਾਂ ਨੰਬਰ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਗੁਰਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਾਲੀਆ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ ਉਕਤ ਮੋਟਰਸਾਈਕਲ ਚੋਰੀ ਦਾ ਪਾਏ ਜਾਣ ’ਤੇ ਗੁਰਦੇਵ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਤੇ ਕੇਸ ’ਚ ਨਾਮਜ਼ਦ ਕਰ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।