ਦੇਸੀ ਪਿਸਟਲ ਤੇ ਕਾਰਤੂਸਾਂ ਸਣੇ ਤਿੰਨ ਕਾਬੂ
ਦੇਸੀ ਪਿਸਟਲ ਤੇ ਕਾਰਤੂਸਾਂ ਸਣੇ ਤਰਨਤਾਰਨ ਪੁਲਿਸ ਨੇ ਕੀਤੇ ਤਿੰਨ ਕਾਬੂ
Publish Date: Thu, 22 Jan 2026 06:55 PM (IST)
Updated Date: Fri, 23 Jan 2026 04:13 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਚੌਂਕੀ ਟਾਊਨ ਦੀ ਪੁਲਿਸ ਨੇ ਦੇਸੀ ਪਿਸਟਲ ਅਤੇ ਕਾਰਤੂਸ ਬਰਾਮਦ ਕਰਕੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਚੌਂਕੀ ਇੰਚਾਰਜ ਏਐੱਸਆਈ ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਮੁਹੱਲਾ ਟਾਂਕਕੁਸ਼ੱਤਰੀ ਦੇ ਇਲਾਕੇ ਵਿਚਲੀ ਰੋਹੀ ਦੇ ਪੁਲ ਕੋਲ ਪੁੱਜੇ ਤਾਂ ਉਥੋਂ ਅਰੁਣਦੀਪ ਸਿੰਘ ਗੋਰੀ ਪੁੱਤਰ ਕੁਲਦੀਪ ਸਿੰਘ ਵਾਸੀ ਤਰਨਤਾਰਨ ਨੂੰ 32 ਬੋਰ ਦਾ ਦੇਸੀ ਪਿਸਟਲ, ਤਿੰਨ ਕਾਰਤੂਸ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਿਸਦੀ ਪੁੱਛਗਿੱਛ ਦੇ ਅਧਾਰ ’ਤੇ ਗੁਰਪ੍ਰੀਤ ਸਿੰਘ ਪੁੱਤਰ ਬੱਬੂ ਸਿੰਘ ਅਤੇ ਅਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮੁਰਾਦਪੁਰ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਮੌਕੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣੇ ਦੇ ਇਲਾਕੇ ਵਿਚ ਆਉਂਦੇ ਖੇਤਰਾਂ ’ਚੋਂ ਅਪਰਾਧਿਕ ਅਨਸਰਾਂ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਕਿਸੇ ਅਪਰਾਧੀ ਦਾ ਲਿਹਾਜ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਫੜੇ ਮੁਲਜ਼ਮਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।