ਸ਼ਰਾਬ ਦੀ ਭੱਠੀ ਫੜੀ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
ਖਾਲੜਾ ਪੁਲਿਸ ਨੇ ਫੜੀ ਸ਼ਰਾਬ ਦੀ ਭੱਠੀ, ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ
Publish Date: Thu, 22 Jan 2026 07:00 PM (IST)
Updated Date: Fri, 23 Jan 2026 04:13 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਾਲੜਾ : ਥਾਣਾ ਖਾਲੜਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰ ਕੇ ਨਜਾਇਜ਼ ਸ਼ਰਾਬ ਦੀ ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਮੱਦਰ ਮਥਰਾ ਭਾਗੀ ਪਿੰਡ ਦੇ ਇਲਾਕੇ ਵਿਚ ਮੌਜੂਦ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਬਹਿੜਵਾਲ ਆਪਣੇ ਘਰ ਵਿਚ ਨਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਨੇ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕੀਤੀ ਤਾਂ ਉਸਦੇ ਘਰੋਂ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਦਾ ਸਮਾਨ, 10 ਲੀਟਰ ਲਾਹਣ ਅਤੇ 2250 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ। ਜਿਸਦੇ ਚੱਲਦਿਆਂ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।