ਚੂਰਾ ਪੋਸਤ ਤੇ ਡਰੱਗ ਮਨੀ ਸਮੇਤ 1 ਕਾਬੂ
ਚੂਰਾ ਪੋਸਤ ਅਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Thu, 22 Jan 2026 07:45 PM (IST)
Updated Date: Fri, 23 Jan 2026 04:13 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਪੱਟੀ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਚੂਰਾ ਪੋਸਤ ਤੇ ਡਰੱਗ ਮਨੀ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਘਰਿਆਲਾ ਦੀ ਦਾਣਾ ਮੰਡੀ ਕੋਲ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਜਿਸ ਕੋਲੋਂ ਸਵਾ ਕਿਲੋ ਚੂਰਾ ਪੋਸਤ ਅਤੇ 1040 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੈਦੋ ਵਜੋਂ ਹੋਈ ਹੈ, ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।