ਪਿਸਟਲ ਸਮੇਤ ਇਨੋਵਾ ਸਵਾਰ ਕੀਤਾ ਕਾਬੂ
ਪੱਟੀ ਪੁਲਿਸ ਨੇ ਪਿਸਟਲ ਸਮੇਤ ਕਾਬੂ ਕੀਤਾ ਇਨੋਵਾ ਸਵਾਰ
Publish Date: Thu, 22 Jan 2026 08:09 PM (IST)
Updated Date: Fri, 23 Jan 2026 04:13 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪਿੰਡ ਭਾਊਵਾਲ ਕੋਲੋਂ ਇਨੋਵਾ ਸਵਾਰ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਕੋਲੋਂ 32 ਬੋਰ ਦਾ ਪਿਸਟਲ ਬਰਾਮਦ ਹੋਇਆ। ਉਕਤ ਵਿਅਕਤੀ ਵਿਰੁੱਧ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਗੱਜਣ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਭਾਵੂਵਾਲ ਟੀ ਪਵਾਇੰਟ ਦੇ ਕੋਲ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੇ ਇਨੋਵਾ ਗੱਡੀ ਨੰਬਰ ਪੀਬੀ65 ਏਐੱਲ 6309 ’ਤੇ ਸਵਾਰ ਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸੈਦੋ ਨੂੰ ਗ੍ਰਿਫਤਾਰ ਕੀਤਾ। ਜਿਸਦੇ ਕਬਜੇ ਵਿੱਚੋਂ 32 ਬੋਰ ਦਾ ਪਿਸਟਲ ਬਰਾਮਦ ਹੋਇਆ।