ਹੈਰੋਇਨ ਸਮੇਤ ਇਕ ਕਾਬੂ
ਹੈਰੋਇਨ ਸਮੇਤ ਇਕ ਕਾਬੂ
Publish Date: Thu, 12 Feb 2026 07:50 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਪਿੰਡ ਪੂਨੀਆ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪੂਨੀ ਵਜੋਂ ਹੋਈ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।