ਸਰਹਾਲੀ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਫੜੀ
ਸਰਹਾਲੀ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਫੜੀ
Publish Date: Thu, 12 Feb 2026 07:51 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸਰਹਾਲੀ ਕਲਾਂ : ਥਾਣਾ ਸਰਹਾਲੀ ਅਧੀਨ ਆਉਂਦੀ ਚੌਕੀ ਨੌਸ਼ਹਿਰਾ ਪਨੂੰਆਂ ਦੀ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਕੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਚੌਕੀ ਇੰਚਾਰਜ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ’ਤੇ ਸਨ। ਜਦੋਂ ਉਹ ਗੁਦਾਮਾਂ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਛਾਣ ਗਗਨਦੀਪ ਸਿੰਘ ਉਰਫ ਜੱਗੂ ਪੁੱਤਰ ਮਹਿੰਦਰ ਸਿੰਘ ਵਾਸੀ ਸਰਹਾਲੀ ਕਲਾਂ ਵਜੋਂ ਹੋਈ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਤੇ 400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।