ਹੈਰੋਇਨ ਸਮੇਤ ਮੁਲਜ਼ਮ ਅੜਿੱਕੇ
ਗੋਇੰਦਵਾਲ ਪੁਲਿਸ ਨੇ ਹੈਰੋਇਨ ਸਣੇ ਕੀਤਾ ਇਕ ਕਾਬੂ
Publish Date: Thu, 12 Feb 2026 07:52 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਵਿਅਕਤੀ ਨੂੰ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਰਾਣੀ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ’ਤੇ ਸਨ। ਜਦੋਂ ਉਹ ਕਸਬੇ ਦੇ ਰੇਲਵੇ ਫਾਟਕ ਕੋਲ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਿਸਦੀ ਤਲਾਸ਼ੀ ਦੌਰਾਨ 5.23 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।