ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ
ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ
Publish Date: Thu, 12 Feb 2026 07:53 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਮੌਕੇ ਪਿੰਡ ਅਲਾਦੀਨਪੁਰ ਕੋਲ ਪੁੱਜੀ ਤਾਂ ਉਥੋਂ ਮਹਾਬੀਰ ਸਿੰਘ ਸਿੰਘ ਪੁੱਤਰ ਸ਼ਬੇਗ ਸਿੰਘ ਵਾਸੀ ਪਿੰਡ ਸੰਘੇ ਨੂੰ 7 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।