ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
Publish Date: Thu, 19 Feb 2026 07:07 PM (IST)
Updated Date: Fri, 20 Feb 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਨਾਕੇਬੰਦੀ ਕਰਕੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਗੰਡੀਵਿੰਡ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਇਸ ਵੇਲੇ ਪਲਾਸਟਿਕ ਦੀ ਕੈਨੀ ਵਿਚ ਨਜਾਇਜ਼ ਸ਼ਰਾਬ ਲੈ ਕੇ ਚੋਹਲਾ ਸਾਹਿਬ ਵੇਚਣ ਆ ਰਿਹਾ ਹੈ। ਉਕਤ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਘੋੜਾ ਚੌਕ ਕੋਲ ਨਾਕੇਬੰਦੀ ਕਰਕੇ ਗ੍ਰਿਫਤਾਰ ਕਰ ਲਿਆ। ਜਿਸ ਕੋਲੋਂ 6750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਸਿੰਘ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।