ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ
ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ
Publish Date: Thu, 26 Feb 2026 07:32 PM (IST)
Updated Date: Fri, 27 Feb 2026 04:10 AM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਇਥੇ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਿਨ੍ਹਾਂ ਵਿਰੁੱਧ ਕਾਰਵਾਈ ਲਈ ਥਾਣਾ ਗੋਇੰਦਵਾਲ ਸਾਹਿਬ ਵਿਖੇ ਸ਼ਿਕਾਇਤ ਦੇ ਦਿੱਤੀ ਗਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਹਵਾਲਾਤੀ ਅਵਤਾਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਸੁਰਸਿੰਘ ਸਮਾਰਟ ਫੋਨ ਸਣੇ ਦੋ ਸਿਮ ਕਾਰਡ ਬਰਾਮਦ ਕੀਤਾ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਰਾਜਵਿੰਦਰ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪਿੰਡ ਸੰਗਰਾਏ ਅਤੇ ਸਾਜਨ ਲਾਲ ਪੁੱਤਰ ਵੱਚਣ ਸਿੰਘ ਵਾਸੀ ਪਿੰਡ ਲਿੱਟਾ ਭੁਲੱਥ ਕੋਲੋਂ ਇਕ ਸਮਾਰਟ ਤੇ ਇਕ ਕੀਪੈਡ ਵਾਲਾ ਫੋਨ ਸਣੇ ਸਿਮ ਕਾਰਡ ਬਰਾਮਦ ਕੀਤਾ। ਇਸ ਤੋਂ ਇਲਾਵਾ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ ਨਿਖਿਲ ਚਹਿਲ ਪੁੱਤਰ ਬਲਵੀਰ ਸਿੰਘ ਵਾਸੀ ਛੇਹਰਟਾ ਕੋਲਂ ਇਕ ਸਮਾਰਰਟ ਫੋਨ ਸਣੇ ਸਿਮ ਬਰਾਮਦ ਕੀਤਾ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਤਿੰਨ ਕੇਸ ਦਰਜ ਕੀਤੇ ਗਏ ਹਨ। ਜਿਨ੍ਹਾਂ ਦੀ ਜਾਂਚ ਲਈ ਏਐੱਸਆਈ ਅਰਜਨ ਸਿੰਘ ਅਤੇ ਏਐੱਸਆਈ ਨਿਸ਼ਾਨ ਸਿੰਘ ਦੀ ਡਿਊਟੀ ਲਗਾਈ ਗਈ ਹੈ।