ਖੇਮਕਰਨ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
ਖੇਮਕਰਨ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
Publish Date: Thu, 05 Mar 2026 07:42 PM (IST)
Updated Date: Fri, 06 Mar 2026 04:12 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖੇਮਕਰਨ : ਥਾਣਾ ਖੇਮਕਰਨ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦੱਤੀ ਹੈ। ਏਐੱਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਖੇਮਕਰਨ ਦੇ ਸੂਏ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਿਸਦੀ ਪਛਾਣ ਗੁਰਬੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਭੂਰਾ ਕੋਹਨਾ ਵਜੋਂ ਹੋਈ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੇ ਚੱਲਦਿਆਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।