ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ
ਹੈਰੋਇਨ ਅਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Tue, 10 Mar 2026 07:28 PM (IST)
Updated Date: Wed, 11 Mar 2026 04:12 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਕਸੇਲ ਪਿੰਡ ਦੇ ਸੂਏ ਕੋਲ ਪੁੱਜੇ ਤਾਂ ਇਕ ਨੌਜਵਾਨ ਪੁਲਿਸ ਦੀ ਗੱਡੀ ਵੇਖ ਭੱਜਣ ਦਾ ਯਤਨ ਕਰਨ ਲੱਗਾ। ਪਰ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਬ ਰਾਮਦ ਕਰਕੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਅਰਵਿੰਦਰ ਸਿੰਘ ਰਵੀ ਪੁੱਤਰ ਅੰਗਰੇਜ ਸਿੰਘ ਵਾਸੀ ਜਗਤਪੁਰਾ ਵਜੋਂ ਹੋਈ ਹੈ।