ਨਸ਼ਾ ਕਰਦੇ ਤਿੰਨ ਕਾਬੂ
ਪੰਡੋਰੀ ਰਣ ਸਿੰਘ ਦੇ ਭੱਠੇ ’ਤੇ ਬੈਠ ਕੇ ਨਸ਼ਾ ਕਰਦੇ ਤਿੰਨ ਕਾਬੂ
Publish Date: Tue, 10 Mar 2026 07:29 PM (IST)
Updated Date: Wed, 11 Mar 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣ ਸਿੰਘ ’ਚ ਭੱਠੇ ਉੱਪਰ ਬੈਠ ਕੇ ਨਸ਼ਾ ਕਰਦੇ ਤਿੰਨ ਨੌਜਵਾਨਾਂ ਨੂੰ ਥਾਣਾ ਝਬਾਲ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਪੰਡੋਰੀ ਰਣ ਸਿੰਘ ਦੇ ਭੱਠੇ ’ਤੇ ਪੁੱਜੇ ਤਾਂ ਉਥੋਂ ਯੁਵਰਾਜ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ, ਅਮਰਬੀਰ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਕਰਨ ਸਿੰਘ ਗੱਬਰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਫਤਾਹਪੁਰ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ। ਜਿਨ੍ਹਾਂ ਕੋਲੋਂ ਦਸ ਰੁਪਏ ਦੇ ਨੋਟ ਦੀ ਬਣੀ ਪਾਈਪ, ਲਾਈਟਰ ਅਤੇ ਸਿਲਵਰ ਪੰਨੀ ਬਰਾਮਦ ਹੋਈ। ਜਦੋਂਕਿ ਤਿੰਨਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।