ਪਤਨੀ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ
ਪਤਨੀ ਦੀ ਕੁੱਟ ਮਾਰ ਕਰਕੇ ਜਖਮੀ ਕੀਤਾ, ਧਮਕੀਆਂ ਵੀ ਦਿੱਤੀਆਂ
Publish Date: Tue, 10 Mar 2026 07:32 PM (IST)
Updated Date: Wed, 11 Mar 2026 04:12 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਿਖੇ ਪਤਨੀ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਸੱਟਾਂ ਲਗਾਉਣ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਉਸਦੇ ਪਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਰਵਿੰਦਰ ਕੌਰ ਸੋਨੀਆ ਵਾਸੀ ਗਲੀ ਮਸੀਤ ਵਾਲੀ ਤਰਨਤਾਰਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਪਤੀ ਨਵਨੀਤ ਸਿੰਘ ਸ਼ੈਲੀ ਨੇ ਕਥਿਤ ਤੌਰ ’ਤੇ ਉਸਦੀ ਬੇਤਹਾਸ਼ਾ ਕੁੱਟਮਾਰ ਕੀਤੀ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਉਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਪੁਲਿਸ ਨੇ ਨਵਨੀਤ ਸਿੰਘ ਸ਼ੈਲੀ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਜਦੋਂਕਿ ਇਸ ਮਾਮਲੇ ਦੀ ਅਗਲੀ ਜਾਂਚ ਸਬ ਇੰਸਪੈਕਟਰ ਸਿਮਰਜੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ।